GURU PURAB CELEBRATIONS
Shri Guru Nanak Jayanti
ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਂਦਾ ਦੇ ਵਿਦਿਆਰਥੀਆਂ ਨੇ ਮਨਾਇਆ ਗੁਰਪੁਰਬ
ਅਮਰਗੜ੍ਹ ਇਲਾਕੇ ਦੇ ਨਾਮਵਰ ਸਕੂਲ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਂਦਾ ਵਿੱਚ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ
ਮੁੱਖ ਰੱਖਦਿਆਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ। ਜਾਪ ਤੋਂ ਬਾਅਦ ਵਿਦਿਆਰਥੀਆਂ ਦੇ ਜੱਥੇ ਨੇ ਕੀਰਤਨ
ਨਾਲ ਰੰਗ ਬੰਨਿਆਂ।ਉਪਰੰਤ ਸੰਗਤਾਂ ਵਿੱਚ ਕੜਾਹ ਪ੍ਰਸਾਦ ਵਰਤਾਇਆ ਗਿਆ।
ਸਮਾਗਮ ਦੇ ਅੰਤ ਵਿੱਚ ਸਕੂਲ ਦੇ ਚੇਅਰਮੈਨ ਸ੍ਰੀਮਾਨ ਸੋਮਨਾਥ ਸਿੰਗਲਾ
ਜੀ ਅਤੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਜੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀ ਲੱਖ-ਲੱਖ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ
ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ।


































